ਪਟਿਆਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਦਾ ਕਹਿਰ ਸ਼ਾਹੀ ਸ਼ਹਿਰ ‘ਚ ਹਾਲੇ ਵੀ ਜਾਰੀ ਹੈ। ਤਾਜ਼ਾ ਮਾਮਲਾ ਐਤਵਾਰ ਨੂੰ ਸਾਹਮਣੇ ਆਇਆ ਜਦੋਂ ਇਕ ਔਰਤ ਚਾਈਨਾ ਡੋਰ ਦੀ ਲਪੇਟ ‘ਚ ਆਈ ਤੇ ਡੋਰ ਨੇ ਸਕੂਟਰੀ ਸਵਾਰ ਔਰਤ ਦਾ ਗਲ਼ਾ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਸੰਦੀਪ ਕੌਰ ਵਜੋ ਹੋਈ ਹੈ ਜਿਸਨੂੰ ਗੰਭੀਰ ਜ਼ਖ਼ਮੀ ਹਾਲਤ ‘ਚ ਰਾਘੋਮਾਜਰਾ ਸਥਿਤ ਸਹਾਰਾ ਹਸਪਤਾਲ ਚ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਸਹਾਰਾ ਹਸਪਤਾਲ ਦੇ ਡਾ. ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਦੀਪ ਕੌਰ ਨਾਂ ਦੀ ਔਰਤ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਹੈ ਜਿਸਦੀ ਹਾਲਾਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਈਨਾ ਡੋਰ ‘ਤੇ ਸਖਤੀ ਨਾਲ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਜਾਨਲੇਵਾ ਹੈ।