ਮੁੱਖ ਦਫਤਰ ਵੱਲੋਂ ਅੱਠ ਸਾਲ ਪਹਿਲਾਂ ਰੈਗੂਲਰ ਕੀਤੇ ਗਏ 104 ਕਰਮਚਾਰੀਆਂ ਨੂੰ ਮਿਲ ਰਹੇ ਭੱਤੇ ਵਾਪਸ ਲੈਣ ਦਾ ਜਾਰੀ ਮਾੜਾ ਪੱਤਰ ਖਿਲਾਫ਼ ਰੋਸ
ਚੰਡੀਗੜ੍ਹ 27 ਜਨਵਰੀ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਵਫਦ ਨੇ ਅੱਜ ਮੁੱਖ ਦਫਤਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਡੈਪੂਟੇਸ਼ਨ ਤੇ ਮਿਲ ਕੇ ਮੁੱਖ ਦਫਤਰ ਵੱਲੋਂ ਅੱਠ ਸਾਲ ਪਹਿਲਾਂ ਰੈਗੂਲਰ ਕੀਤੇ ਗਏ 104 ਕਰਮਚਾਰੀਆਂ ਨੂੰ ਮਿਲ ਰਹੇ ਭੱਤੇ ਵਾਪਸ ਲੈਣ ਦਾ ਜੋ ਮਾੜਾ ਪੱਤਰ ਜਾਰੀ ਕੀਤਾ ਗਿਆ ਹੈ ਉਸ ਸਬੰਧੀ ਉੱਚ ਅਧਿਕਾਰੀਆਂ ਸਾਹਮਣੇ ਮਾੜਾ ਜਾਰੀ ਕੀਤਾ ਪੱਤਰ ਵਾਪਿਸ ਲਿਆ ਜਾਵੇ ਉਸ ਪੱਤਰ ਦਾ ਇਤਰਾਜ ਕਰਦੇ ਹੋਏ ਤੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਪੱਤਰ ਨਾਂ ਲਿਆ ਗਿਆ ਤਾਂ ਜਥੇਬੰਦੀ 14 ਫਰਵਰੀ 2025 ਨੂੰ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੈਕਟਰ 27 ਏ ਪਲਾਟ ਨੰਬਰ ਵਨ ਵੀ ਮੱਧਿਆ ਮਾਰਗ ਰੋਡ ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰੇਗੀ ਅੱਜ ਦੇ ਵਫਦ ਵਿੱਚ ਜਥੇਬੰਦੀ ਦੇ ਆਗੂਆਂ ਗੁਰਵਿੰਦਰ ਸਿੰਘ ਖਮਾਣੋ,ਬਲਰਾਜ ਸਿੰਘ ਮੌੜ, ਫੁੰਮਣ ਸਿੰਘ ਕਾਠਗੜ,ਦਰਸ਼ਨ ਸ਼ਰਮਾ, ਸੁਖਚੈਨ ਸਿੰਘ ਬਠਿੰਡਾ,ਪ੍ਰੇਮ ਕੁਮਾਰ ਗੁਰਦਾਸਪੁਰ, ਈਸ਼ਰ ਸਿੰਘ,ਗੁਰਪ੍ਰੀਤ ਸਿੰਘ ਬਰਨਾਲਾ ਆਦਿ ਆਗੂਆਂ ਨੇ ਕਿਹਾ ਕਿ ਫੀਲਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ 12 ਦਸੰਬਰ 2024 ਨੂੰ ਜੋ ਮੀਟਿੰਗ ਕੀਤੀ ਗਈ ਸੀ ਉਸ ਸਬੰਧੀ ਨਾਂ ਹੀ ਕੋਈ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਗਏ ਹਨ ਨਾਂ ਹੀ ਉਸ ਮੀਟਿੰਗ ਦੀ ਕੋਈ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਤਾਂ ਜੋ ਮੁੱਖ ਦਫਤਰ ਦੀਆਂ ਜਾਰੀ ਹਦਾਇਤਾਂ ਨੂੰ ਦੇਖਦੇ ਹੋਏ ਸਰਕਲ ਪੱਧਰਾਂ ਦੇ ਉੱਤੇ ਫੀਲਡ ਮੁਲਾਜ਼ਮਾਂ ਦੇ ਕੰਮ ਹੋ ਸਕਣ। ਅੱਜ ਦੇ ਵਫਦ ਨੇ ਇਹ ਰੋਸ ਪ੍ਰਗਟ ਕਰਦੇ ਹੋਏ ਉਚ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਅਤੇ ਜੋ ਮਾੜਾ ਪੱਤਰ ਜਾਰੀ ਕੀਤਾ ਹੈ ਉਹ ਵਾਪਸ ਲਿਆ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸੀਵਰੇਜ ਬੋਰਡ ਵਿੱਚ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਮਹਿਕਮਾ ਸੀਵਰੇਜ ਬੋਰਡ ਦੇ ਸਰਵਿਸ ਰੂਲ ਬਣਾਏ ਜਾਣ,ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਕੰਨਟੈਕਟ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ, ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ।ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਜੇਕਰ 14 ਫਰਵਰੀ ਤੋਂ ਪਹਿਲਾਂ ਪਹਿਲਾਂ ਜਥੇਬੰਦੀ ਨਾਲ ਗੱਲਬਾਤ ਕਰਕੇ ਮਸਲੇ ਹੱਲ ਨਾਂ ਕੀਤੇ ਗਏ ਤਾਂ ਦਿੱਤੇ ਗਏ ਉਕਤ ਨੋਟਿਸ ਅਨੁਸਾਰ 14-02-2025 ਨੂੰ ਪੰਜਾਬ ਵਿੱਚੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਸ ਰੋਸ ਧਰਨੇ ਵਿੱਚ ਸ਼ਾਮਿਲ ਹੋਣਗੇ।