31 ਸਾਲਾ ਪੰਜਾਬੀ ਨੌਜਵਾਨ ਦੀ ਵਿਦੇਸ਼ ’ਚ ਮੌਤ

ਸੰਸਾਰ ਪੰਜਾਬ

ਬਾਬਾ ਬਕਾਲਾ 27 ਜਨਵਰੀ ,ਬੋਲੇ ਪੰਜਾਬ ਬਿਊਰੋ :

ਆਏ ਦਿਨ ਵਿਦੇਸ਼ “ਚ ਪੰਜਾਬੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੁੰਦੇ ਹੀ ਰਹਿੰਦੇ ਹਨ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਇਟਲੀ ”ਚ ਮੌਤ ਦੀ ਖਬਰ ਮਿਲੀ। ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਠਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਨਿਰਮਲ ਸਿੰਘ 2 ਸਾਲ ਪਹਿਲਾਂ ਹੀ ਇਟਲੀ ਪਹੁੰਚਿਆ ਸੀ।

ਇਟਲੀ ਦੇ ਸਿੱਖ ਆਗੂ ਭਾਈ ਪ੍ਰਗਟ ਸਿੰਘ ਖ਼ਾਲਸਾ ਨੇ ਦੱਸਿਆ ਕਿ ਮ੍ਰਿਤਕ ਜਿਸ ਦੇ ਪਿਤਾ ਅਜੀਤ ਸਿੰਘ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ, ਜੋ ਕਿ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਟਲੀ ਆਇਆ ਸੀ, ਮ੍ਰਿਤਕ ਦੀ ਪਤਨੀ ਅਤੇ 5 ਸਾਲ ਦਾ ਬੱਚਾ ਪੰਜਾਬ ਵਿੱਚ ਹੀ ਰਹਿੰਦੇ ਹਨ। ਭਾਈ ਪ੍ਰਗਟ ਸਿੰਘ ਖ਼ਾਲਸਾ ਨੇ ਇਟਲੀ ਵੱਸਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਮਦਦ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।