ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਪੰਜਾਬ

ਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :
ਪੁਲਿਸ ਕਾਲੋਨੀ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਦੁਰਘਟਨਾ ਵਿੱਚ ਮ੍ਰਿਤਕ ਦਾ ਦੋਸਤ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਬਿਆਨ ਦਿੰਦਿਆਂ ਸੂਫੀਆਂ ਬਾਗ ਚੌਂਕ ਇਸਲਾਮਗੰਜ ਦੇ ਵਾਸੀ ਅਜੀਤ ਨੇ ਦੱਸਿਆ ਕਿ ਉਸ ਦਾ ਦੋਸਤ ਦੀਪਕ ਝਾਅ (21) ਪਿੰਡ ਕੱਕਾ ਵਿੱਚ ਰਹਿੰਦਾ ਸੀ । ਕਿਸੇ ਕੰਮ ਲਈ ਦੀਪਕ ਅਜੀਤ ਦੇ ਘਰ ਆਇਆ ਹੋਇਆ ਸੀ । ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਜੀਤ ਅਤੇ ਦੀਪਕ ਕੱਕਾ ਸਥਿਤ ਦੀਪਕ ਦੇ ਘਰ ਵੱਲ ਚੱਲ ਪਏ । ਜਿਵੇਂ ਹੀ ਦੋਵੇਂ ਚੰਡੀਗੜ੍ਹ ਰੋਡ ‘ਤੇ ਪੈਂਦੀ ਪੁਲਿਸ ਕਾਲੋਨੀ ਦੇ ਲਾਗੇ ਪਹੁੰਚੇ ਤਾਂ ਜਮਾਲਪੁਰ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ‌। ਹਾਦਸੇ ਦੌਰਾਨ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਗਏ ਅਤੇ ਉਨ੍ਹਾਂ ਦਾ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਚਾਲਕ ਗੋਪਾਲ ਨਗਰ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਨੇ ਦੋਵਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਦੀਪਕ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਮੋਟਰਸਾਈਕਲ ਅਤੇ ਕਾਰ ਬਰਾਮਦ ਕਰਕੇ ਗੋਪਾਲ ਨਗਰ ਦੇ ਵਾਸੀ ਜਤਿੰਦਰ ਕੁਮਾਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।