ਫ਼ਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਅਰਚਨਾ ਪੂਰਨ ਸਿੰਘ ਨੂੰ ਲੱਗੀ ਸੱਟ, ਹੋਈ ਗੰਭੀਰ ਜ਼ਖਮੀ

ਨੈਸ਼ਨਲ

ਮੁੰਬਈ, 29 ਜਨਵਰੀ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਅਦਾਕਾਰਾ ਅਰਚਨਾ ਪੂਰਨ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਈ। ਉਸ ਦੇ ਹੱਥ ਦੀ ਹੱਡੀ ਟੁੱਟ ਗਈ। ਅਰਚਨਾ ਪੂਰਨ ਸਿੰਘ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ। ਉੱਥੇ ਹੀ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।
ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਅਦਾਕਾਰਾ ਬੁਰੀ ਤਰ੍ਹਾਂ ਜ਼ਖ਼ਮੀ ਹੈ। ਜਿਸ ਕਾਰਨ ਉਸ ਦੀ ਸਰਜਰੀ ਹੋਈ ਹੈ। ਜਿਵੇਂ ਹੀ ਅਦਾਕਾਰਾ ਦੇ ਬੇਟੇ ਆਰਿਆਮਨ ਸੇਠੀ ਨੂੰ ਆਪਣੀ ਮਾਂ ਦੀ ਸਰਜਰੀ ਬਾਰੇ ਪਤਾ ਲੱਗਾ ਤਾਂ ਉਹ ਆਪਣੇ ਹੰਝੂ ਨਹੀਂ ਰੋਕ ਸਕਿਆ।
ਹੱਡੀ ਟੁੱਟਣ ਕਾਰਨ ਅਰਚਨਾ ਦੇ ਹੱਥ ‘ਤੇ ਪਲਾਸਟਰ ਲਾਇਆ ਹੋਇਆ ਹੈ। ਅਰਚਨਾ ਪੂਰਨ ਸਿੰਘ ਨੇ ਸ਼ੂਟਿੰਗ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਹਾਦਸੇ ਦਾ ਲਾਈਵ ਵੀਡੀਓ ਹੈ, ਜਿਸ ‘ਚ ਉਹ ਉੱਚੀ-ਉੱਚੀ ਚੀਕ ਰਹੀ ਹੈ। ਅਰਚਨਾ ਪੂਰਨ ਸਿੰਘ ਅਭਿਨੇਤਾ ਰਾਜਕੁਮਾਰ ਰਾਓ ਨਾਲ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ, ਜਿੱਥੇ ਇਹ ਹਾਦਸਾ ਵਾਪਰਿਆ।
ਹਾਦਸਾ ਹੁੰਦੇ ਹੀ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਅਰਚਨਾ ਦੇ ਬੁੱਲ੍ਹ ‘ਤੇ ਵੀ ਸੱਟ ਲੱਗੀ ਹੈ ਜੋ ਵੀਡੀਓ ‘ਚ ਸਾਫ਼ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਅਰਚਨਾ ਪੂਰਨ ਸਿੰਘ ਨੂੰ ਛੁੱਟੀ ਮਿਲ ਗਈ ਹੈ ਅਤੇ ਉਹ ਆਪਣੇ ਘਰ ਆਰਾਮ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।