ਫਿਰੌਤੀ ਲਈ ਧਮਕੀਆਂ ਸੰਬੰਧੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ਵੱਲੋਂ ਬਰੀ

ਪੰਜਾਬ

ਫਰੀਦਕੋਟ 29 ਜਨਵਰੀ ,ਬੋਲੇ ਪੰਜਾਬ ਬਿਊਰੋ :

ਜ਼ਿਲ੍ਹੇ ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਉੱਤੇ 50 ਲੱਖ ਰੁਪਏ ਫਿਰੌਤੀ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਆਪਣੇ ਸਾਥੀ ਗੋਲਡੀ ਬਰਾੜ ਰਾਹੀਂ ਇੱਕ ਵਪਾਰੀ ਤੋਂ ਰਿਸ਼ਵਤ ਦੀ ਮੰਗ ਕੀਤੀ ਹੈ। ਮਾਮਲਾ ਇਹ ਸੀ ਕਿ ਵਟਸਐਪ ਕਾਲ ਜ਼ਰੀਏ ਇੱਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਸ਼ਿਕਾਇਤਕਰਤਾ ਕੋਈ ਸਬੂਤ ਨਹੀਂ ਦੇ ਸਕਿਆ, ਜਿਸ ਕਾਰਨ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਲਾਰੈਂਸ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ ਬਰਾੜ ਭਗੌੜਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।