ਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਪਿਛਲੇ ਦਿਨੀ ਇੱਕ ਐਕਟੀਵਾ ਸਵਾਰ ਨੌਜਵਾਨ ਵੱਲੋਂ ਇੱਕ ਲੜਕੀ ਤੋਂ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ।ਘਟਨਾ ਦੌਰਾਨ, ਜਦੋਂ ਐਕਟੀਵਾ ਸਵਾਰ ਨੇ ਲੜਕੀ ਤੋਂ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ, ਤਾਂ ਲੜਕੀ ਵੱਲੋਂ ਫ਼ੋਨ ਨਾ ਛੱਡਣ ‘ਤੇ ਮੁਲਜ਼ਮ ਉਸਨੂੰ ਕਈ ਮੀਟਰ ਤੱਕ ਸੜਕ ‘ਤੇ ਘਸੀਟਦਾ ਰਿਹਾ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ।
ਪੁਲਿਸ ਨੇ ਲੁਟੇਰੇ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਇੱਕ ਐਕਟੀਵਾ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਇੱਕ ਲੱਤ ‘ਤੇ ਪਲਾਸਟਰ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।