ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਊਰੋ:
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ।
ਮੁੱਖ ਮੰਤਰੀ ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ ਪਾਂਡੇ ਨੇ ਕਿਹਾ, ‘ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੈ। ਸਾਡਾ ਐਫਐਸਟੀ ਇੱਥੇ ਆਇਆ ਅਤੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੈਂ ਉਨ੍ਹਾਂ ਨੂੰ ਬੇਨਤੀ ਕਰਨ ਆਇਆ ਹਾਂ ਕਿ ਸਾਨੂੰ ਕੈਮਰਾਪਰਸਨ ਨਾਲ ਅੰਦਰ ਜਾਣ ਦਿਓ। CVIGIL ਐਪ ‘ਤੇ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ।
‘ਆਪ’ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਕਿ ਹਾਰ ਦੇਖ ਕੇ ਭਾਜਪਾ ਕੰਬ ਗਈ ਹੈ। ਬੀਜੇਪੀ ਦੀ ਦਿੱਲੀ ਪੁਲਿਸ ਛਾਪਾ ਮਾਰਨ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਭਾਜਪਾ ਵਾਲੇ ਦਿਨ ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਪਰ ਪੁਲਿਸ ਅਤੇ ਚੋਣ ਕਮਿਸ਼ਨ ਦੀਆਂ ਅੱਖਾਂ ‘ਤੇ ਪੱਟੀ ਬੰਨੀ ਹੋਈ ਹੈ।