ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ ,ਬੋਲੇ ਪੰਜਾਬ ਬਿਊਰੋ :
ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਏ.ਐੱਸ.ਆਈ ਕਰਮਜੀਤ ਸਿੰਘ ਟ੍ਰੈਫਿਕ ਖਰੜ ਏ.ਐੱਸ ਆਈ ਰਾਕੇਸ਼ ਕੁਮਾਰ, ਹੈੱਡ ਕਾਂਸਟੇਬਲ ਦਿਲਬਾਗ ਸਿੰਘ, ਖਾਲਸਾ ਸੀਨੀਅਰ ਸਕੈਡੰਰੀ ਸਕੂਲ ਖਰੜ ਐਸ.ਏ.ਐੱਸ ਨਗਰ ਦੇ ਪ੍ਰਿੰਸੀਪਲ ਜਸਵੀਰ ਸਿੰਘ ਅਤੇ ਸਟਾਫ ਨਾਲ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ (01 ਜਨਵਰੀ ਤੋਂ 31 ਜਨਵਰੀ 2025) ਦੇ ਸਬੰਧ ਵਿੱਚ ਅਧਿਆਪਕ-ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਜਾਣਕਾਰੀ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟ੍ਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ‘ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡੀਫਾਈ ਕਰਵਾਉਣ ਦੀ ਅਪੀਲ ਕੀਤੀ। ਸਾਰੇ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਬਾਰੇ ਕਿਹਾ ਗਿਆ ਤਾਂ ਜੋ ਸੜ੍ਹਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮੱਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ‘ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।