ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋ ਰਹੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਹਨ।
ਇਸ ਦੌਰਾਨ ਬੁੱਧਵਾਰ ਸ਼ਾਮ ਨੂੰ ਮੌਜੂਦਾ ਮੇਅਰ ਕੁਲਦੀਪ ਟੀਟਾ ਖਿਲਾਫ ਭ੍ਰਿਸ਼ਟਾਚਾਰ ਦੀ ਐੱਫ.ਆਈ.ਆਰ. ਦਰਜ ਕੀਤੀ ਗਈ ਹਾਲਾਂਕਿ ਵੋਟਿੰਗ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਉਹ ਵੋਟਿੰਗ ਵਿੱਚ ਹਿੱਸਾ ਲੈ ਸਕੇਗਾ।