ਚੰਡੀਗੜ੍ਹ,31 ਜਨਵਰੀ,ਬੋਲੇ ਪੰਜਾਬ ਬਿਊਰੋ :
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ, ਜੋ ਅੰਮ੍ਰਿਤਸਰ ਦੇ ਲੋਪੋਕੇ ਦਾ ਰਹਿਣ ਵਾਲਾ ਸੀ। ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ। ਉਹ 2 ਬੱਚਿਆਂ ਦਾ ਪਿਤਾ ਸੀ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।