ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ, ਵਿਧਾਇਕ ਨੇ ਪਾਰਟੀ ਛੱਡੀ

ਨੈਸ਼ਨਲ

ਨਵੀਂ ਦਿੱਲੀ, 31 ਜਨਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਨਰੇਸ਼ ਯਾਦਵ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ‘ਆਪ’ ਨੇ ਨਰੇਸ਼ ਯਾਦਵ ਦੀ ਜਗ੍ਹਾ ਮਹਿੰਦਰ ਚੌਧਰੀ ਨੂੰ ਉਮੀਦਵਾਰ ਐਲਾਨਿਆ ਹੈ।
ਇਸ ਦੇ ਬਾਵਜੂਦ ਨਰੇਸ਼ ਯਾਦਵ ਦਾ ਵੋਟਿੰਗ ਦੇ ਇੰਨੇ ਨੇੜੇ ਪਾਰਟੀ ਛੱਡਣਾ ਯਕੀਨੀ ਤੌਰ ‘ਤੇ ‘ਆਪ’ ਲਈ ਸਿਰਦਰਦੀ ਸਾਬਤ ਹੋਵੇਗਾ। ਨਰੇਸ਼ ਯਾਦਵ ਨੇ ਆਪਣੇ ਅਸਤੀਫ਼ੇ ‘ਚ ਲਿਖਿਆ, ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹੋਇਆ ਸੀ, ਭਾਰਤੀ ਰਾਜਨੀਤੀ ‘ਚੋਂ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਸੀ ਪਰ ਹੁਣ ਮੈਂ ਬਹੁਤ ਦੁਖੀ ਹਾਂ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਘੱਟ ਨਹੀਂ ਕਰ ਸਕੀ ਹੈ, ਸਗੋਂ ਆਮ ਆਦਮੀ ਪਾਰਟੀ ਖ਼ੁਦ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।