ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਵਾਲੇ 14 ਵਿਅਕਤੀਆਂ ‘ਤੇ ਕੇਸ ਦਰਜ

ਪੰਜਾਬ


ਲੁਧਿਆਣਾ, 31 ਜਨਵਰੀ, ਬੋਲੇ ਪੰਜਾਬ ਬਿਊਰੋ :
ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਦੀ ਖ਼ਬਰ ਮਿਲੀ ਹੈ।ਬੀਤੇ ਦਿਨੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਪਾਵਰਕਾਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਹੋਰ ਅਧਿਕਾਰੀਆਂ ਨਾਲ ਬਦਸਲੂਕੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਸ ਦੇ ਚਲਦੇ ਹੁਣ 14 ਮੁਲਜ਼ਮਾਂ ਸਮੇਤ ਅਣਪਛਾਤੇ ਲੋਕਾਂ ਦੇ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਵਲੋਂ BNS ਦੀ ਧਾਰਾ 132, 221 ਅਤੇ 190 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਮੁਲਜ਼ਮਾਂ ਵਿਰੁੱਧ ਡਿਊਟੀ ‘ਤੇ ਮੌਜੂਦ ਸਰਕਾਰੀ ਅਧਿਕਾਰੀਆਂ ਨਾਲ ਬਦਸਲੂਕੀ, ਧੱਕਾ-ਮੁੱਕੀ ਅਤੇ ਅਧਿਕਾਰੀਆਂ ਦਾ ਘੇਰਾਓ ਕਰਨ ਦੇ ਦੋਸ਼ਾਂ ਹੇਠ ਐਫ.ਆਈ.ਆਰ ਦਰਜ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।