ਬਠਿੰਡਾ, 31 ਜਨਵਰੀ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਬਠਿੰਡਾ ਵਿੱਚ ਬੀਤੇ ਕੱਲ੍ਹ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ ’ਤੇ ਇੱਕ ਸਕੂਟੀ ਸਵਾਰ ਵਿਅਕਤੀ ਤੋਂ 2 ਲੱਖ ਰੁਪਏ ਲੁੱਟਕੇ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਪੀੜਤ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਥਾਣਾ ਸਦਰ ਬਠਿੰਡਾ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ, ਕੱਲ੍ਹ ਦੁਪਹਿਰ ਤੋਂ ਬਾਅਦ ਤਲਵੰਡੀ ਸਾਬੋ ਵਾਸੀ ਗੁਰਜੀਤ ਸਿੰਘ ਆਪਣੀ ਸਕੂਟੀ ‘ਤੇ ਸਵਾਰ ਹੋਕੇ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਆ ਰਹੇ ਸਨ। ਜਦੋਂ ਉਹ ਲਿਟਲ ਫਲਾਵਰ ਸਕੂਲ, ਪਿੰਡ ਕੋਟਸ਼ਮੀਰ (ਬਠਿੰਡਾ-ਤਲਵੰਡੀ ਸਾਬੋ ਰੋਡ) ਦੇ ਕੋਲ ਪਹੁੰਚੇ, ਤਾਂ ਇਸ ਦੌਰਾਨ 2 ਅਣਪਛਾਤੇ ਵਿਅਕਤੀ ਸਪਲੈਂਡਰ ਮੋਟਰਸਾਈਕਲ ‘ਤੇ ਆਏ ਅਤੇ ਗੁਰਜੀਤ ਸਿੰਘ ਨੂੰ ਜ਼ਬਰਦਸਤੀ ਰੋਕਿਆ। ਪਿਸਤੌਲ ਵਿਖਾ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
