ਸਮਾਜਿਕ ਸਿੱਖਿਆ ਅਧਿਆਪਕਾਂ ਲਈ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਪੰਜਾਬ

ਰਾਜਪੁਰਾ 31 ਜਨਵਰੀ,ਬੋਲੇ ਪੰਜਾਬ ਬਿਊਰੋ :

ਸਮਾਜਿਕ ਸਿੱਖਿਆ ਅਧਿਆਪਕਾਂ ਦੀ ਵਿਦਿਆਰਥੀਆਂ ਨੂੰ ਸਮਾਜਿਕ ਕਦਰਾਂ ਕੀਮਤਾਂ, ਇਤਿਹਾਸ, ਭੂਗੋਲ ਅਤੇ ਰਾਜਨੀਤੀ ਦੀ ਵਿਅਕਤੀਗਤ ਜੀਵਨ ਵਿੱਚ ਮਹੱਤਤਾ ਸਾਂਝੀ ਕਰਨ ਵਿੱਚ ਮੁੱਖ ਭੂਮਿਕਾ ਰਹਿੰਦੀ ਹੈ। ਇਨ੍ਹਾਂ ਹੀ ਅਧਿਆਪਕਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਡੀਈਓ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇ ਇਕ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਸੰਜੀਵ ਕੁਮਾਰ ਸਮਸ ਪਿਲਖਣੀ ਅਤੇ ਕਿਰਨਦੀਪ ਕੌਰ ਸਸਸਸ ਸੇਹਰਾ ਨੇ ਸਮਾਜਿਕ ਸਿੱਖਿਆ ਨੂੰ ਪੜ੍ਹਾਉਣ ਦੇ ਤਰੀਕਿਆਂ, ਪਾਠਕ੍ਰਮ, ਅਤੇ ਤਕਨੀਕੀ ਉਪਾਅ ਵੱਲ ਧਿਆਨ ਕੇਂਦਰਤ ਕੀਤਾ। ਦੋ ਦਿਨਾਂ ਵਿੱਚ 60 ਤੋਂ ਵੱਧ ਅਧਿਆਪਕਾਂ ਨੇ ਇਸ ਸੈਮੀਨਾਰ ਵਿੱਚ ਹਿੱਸਾ ਲਿਆ ਅਤੇ ਆਪਣੀ ਵਿਚਾਰ ਸਾਂਝੇ ਕੀਤੇ।
ਸੈਮੀਨਾਰ ਦੌਰਾਨ, ਵਿਦਿਆਰਥੀਆਂ ਨੂੰ ਸਮਾਜਿਕ ਮੁੱਦਿਆਂ ਨਾਲ ਜਾਗਰੂਕ ਕਰਨ, ਉਨ੍ਹਾਂ ਦੀ ਚਿੰਤਨ ਸ਼ਕਤੀ ਵਿਕਸਤ ਕਰਨ, ਅਤੇ ਅਧੁਨਿਕ ਯੁਗ ਵਿੱਚ ਸਮਾਜਿਕ ਸਿੱਖਿਆ ਦੀ ਭੂਮਿਕਾ ਨੂੰ ਵਿਸ਼ਲੇਸ਼ਣ ਕਰਨ ‘ਤੇ ਚਰਚਾ ਹੋਈ।

ਬਲਾਕ ਨੋਡਲ ਅਫ਼ਸਰਾਂ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ ਅਤੇ ਰਚਨਾ ਹੰਸ ਹੈੱਡ ਮਿਸਟ੍ਰੈਸ ਸਹਸ ਖੇੜਾ ਗੱਜੂ ਨੇ ਕਿਹਾ ਕਿ ਇਸ ਸੈਮੀਨਾਰ ਦਾ ਉਦੇਸ਼ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਿਵੇਕਲੇ ਢੰਗਾਂ ਨਾਲ ਸਿੱਖਿਆ ਪ੍ਰਦਾਨ ਕਰਨ ਲਈ ਤਿਆਰ ਕਰਨ ਦਾ ਉਪਰਾਲਾ ਹੈ, ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਸਮਾਜ ਦੇ ਜਿੰਮੇਵਾਰ ਨਾਗਰਿਕ ਬਣ ਸਕਣ।

ਇਸ ਮੌਕੇ ‘ਤੇ ਰਾਜਿੰਦਰ ਸਿੰਘ ਚਾਨੀ, ਗੁਰਪਿਆਰ ਸਿੰਘ ਲੈਕਚਰਾਰ ਅਤੇ ਹੋਰ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਰੱਖੇ।

ਸੈਮੀਨਾਰ ਦੇ ਅੰਤ ਵਿੱਚ ਰਿਸੋਰਸ ਪਰਸਨ ਸੰਜੀਵ ਕੁਮਾਰ ਵੱਲੋਂ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਪੂਨਮ ਕੁਮਾਰੀ ਦਾ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਸੈਮੀਨਾਰ ਸਮਾਜਿਕ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।