ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਧੋਖਾਧੜੀ ਨਾਲ ਟਰੱਸਟ ਦਾ ਪਲਾਟ ਪਤਨੀ ਦੇ ਨਾਮ ਹੇਠ ਖਰੀਦਿਆ ਚੰਡੀਗੜ੍ਹ 2 ਜਨਵਰੀ ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੰਜੀਵ ਕਾਲੀਆ, ਸੀਨੀਅਰ ਸਹਾਇਕ, ਨਗਰ ਸੁਧਾਰ ਟਰੱਸਟ, ਜਲੰਧਰ, (ਹੁਣ ਹੁਸਿ਼ਆਰਪੁਰ ਵਿਖੇ ਤਾਇਨਾਤ) ਵੱਲੋਂ ਨਗਰ ਸੁਧਾਰ ਟਰੱਸਟ, ਜਲੰਧਰ ਵਿੱਚ ਅਹੁਦੇ ਦੀ ਦੁਰਵਰਤੋਂ ਰਾਹੀਂ ਬੇਨਿਯਮੀਆਂ ਕਰਨ ਤੇ ਪਤਨੀ ਦੇ ਨਾਮ ਹੇਠ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ […]

Continue Reading

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ […]

Continue Reading

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ […]

Continue Reading

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ […]

Continue Reading

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਚੰਡੀਗੜ੍ਹ/ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ […]

Continue Reading

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ  ਰਾਹ ’ਤੇ ਵਧਦਾ ਪੰਜਾਬ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। […]

Continue Reading

ਪੰਜਾਬ ਜੇਲ੍ਹ ਵਿਭਾਗ ਨੇ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ […]

Continue Reading