ਬਜਟ ‘ਚ 12 ਲੱਖ ਰੁਪਏ ਤੱਕ ਦੀ ਆਮਦਨੀ ਟੈਕਸ ਦੇ ਦਾਇਰੇ ਤੋਂ ਬਾਹਰ

ਨੈਸ਼ਨਲ


ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਮੱਧ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ 12 ਲੱਖ ਰੁਪਏ ਤੱਕ ਦੀ ਆਮਦਨੀ ਟੈਕਸ ਦੇ ਦਾਇਰੇ ਤੋਂ ਬਾਹਰ ਹੋਵੇਗੀ। ਵਿੱਤ ਮੰਤਰੀ ਨੇ ਸਿੱਧੇ ਕਰ ’ਤੇ ਬਜਟ ਵਿਚ ਕਿਹਾ ਕਿ ਨਵੇਂ ਆਮਦਨ ਟੈਕਸ ਬਿੱਲ
ਵਿਚ ਨਿਆਂ ਦੀ ਭਾਵਨਾ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ 12 ਲੱਖ ਰੁਪਏ ਤੱਕ ਦੀ ਆਮਦਨੀ ’ਤੇ ਹੁਣ ਕੋਈ ਟੈਕਸ ਨਹੀਂ ਲੱਗੇਗਾ। ਇਸ ਵਿੱਚ ਜਦੋਂ ਸਟੈਂਡਰਡ ਡਿਡਕਸ਼ਨ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਤਨਖ਼ਾਹਦਾਰ ਲੋਕਾਂ ਲਈ 12.75 ਲੱਖ ਰੁਪਏ ਦੀ ਕਰਯੋਗ ਆਮਦਨੀ ’ਤੇ ਕੋਈ ਟੈਕਸ ਨਹੀਂ ਲੱਗੇਗਾ। ਵਿੱਤ ਮੰਤਰੀ ਨੇ ਕਿਹਾ ਹੈ ਕਿ ਇਸ ਫੈਸਲੇ ਨਾਲ ਮੱਧ ਵਰਗ ’ਤੇ ਕਰ ਦਾ ਬੋਝ ਕਾਫ਼ੀ ਹੱਦ ਤੱਕ ਘਟੇਗਾ। ਉਨ੍ਹਾਂ ਕੋਲ ਵੱਧ ਪੈਸਾ ਬਚਾਉਣ, ਘਰੇਲੂ ਖਪਤ ਵਧਾਉਣ, ਬਚਤ ਅਤੇ ਨਿਵੇਸ਼ ਕਰਨ ਦਾ ਮੌਕਾ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।