ਬੀਜਾਪੁਰ, 1 ਫਰਵਰੀ,ਬੋਲੇ ਪੰਜਾਬ ਬਿਊਰੋ :
ਛੱਤੀਸ਼ਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਥਾਣਾ ਖੇਤਰ ਦੇ ਟੋਡਕਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਅੱਠ ਨਕਸਲੀ ਮਾਰੇ ਗਏ। ਸੂਤਰਾਂ ਮੁਤਾਬਕ ਮਾਰੇ ਗਏ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਜਵਾਨਾਂ ਨੇ ਬਰਾਮਦ ਕਰ ਲਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਮੁਕਾਬਲੇ ਵਿੱਚ ਡੀਆਰਜੀ ਅਤੇ ਐਸਟੀਐਫ ਦੇ ਜਵਾਨ ਸ਼ਾਮਲ ਹਨ।ਮਾਰੇ ਗਏ ਨਕਸਲੀਆਂ ਕੋਲੋਂ ਕਈ ਆਟੋਮੈਟਿਕ ਹਥਿਆਰ ਵੀ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਕਸਲ ਪ੍ਰਭਾਵਿਤ ਜ਼ਿਲੇ ਗੜੀਆਬੰਦ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ‘ਚ ਫੋਰਸ ਨੇ ਵੱਡੀ ਸਫਲਤਾ ਹਾਸਲ ਕੀਤੀ ਸੀ। ਕੁਲਹਰੀ ਘਾਟ ਸਥਿਤ ਭਲੂ ਡਿਗੀ ਜੰਗਲ ਵਿੱਚ 14 ਨਕਸਲੀ ਮਾਰੇ ਗਏ ਸਨ। ਇਸ ਦੇ ਨਾਲ ਹੀ ਸੀਆਰਪੀਐਫ ਦੀ ਕੋਬਰਾ ਯੂਨਿਟ ਦਾ ਇੱਕ ਜਵਾਨ ਵੀ ਜ਼ਖ਼ਮੀ ਹੋ ਗਿਆ ਸੀ। 14 ਨਕਸਲੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ।