ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਮਨਾਈ

ਪੰਜਾਬ

ਮੋਹਾਲੀ, 1 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਦੇ ਆਰਟ ਕਲੱਬ ਨੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।

ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਦੇਵੀ ਸਰਸਵਤੀ ਦੀ ਪੂਜਾ ਕੀਤੀ ਗਈ । ਕਉਂਕਿ ਬਸੰਤ ਪੰਚਮੀ ਦੇ ਮੌਕੇ ‘ਤੇ, ਦੇਵੀ ਸਰਸਵਤੀ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਹੈ। ਇਸ ਮੌਕੇ ਕਾਲਜ ਕੈਂਪਸ ਵਿੱਚ ਕਈ ਤਰ੍ਹਾਂ ਦੀਆਂ ਮਨੋਰੰਜਕ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਕਾਲਜ ਦੇ ਵਿਦਿਆਰਥੀ ਅਤੇ ਸਾਰੇ ਸਟਾਫ਼ ਮੈਂਬਰ ਪੀਲੇ ਅਤੇ ਸੁੰਦਰ ਕੱਪੜੇ ਪਾ ਕੇ ਇਸ ਤਿਉਹਾਰ ਨੂੰ ਉਤਸ਼ਾਹ ਨਾਲ ਮਨਾਉਣ ਲਈ ਆਏ ਅਤੇ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਕਾਲਜ ਪ੍ਰਬੰਧਨ ਨੇ ਵਿਦਿਆਰਥੀਆਂ ਲਈ ਰੰਗੀਨ ਪਤੰਗ ਉਡਾਉਣ ਦੇ ਮੁਕਾਬਲੇ, ਦਸਤਾਰ ਬੰਨ੍ਹਣ, ਰੈਂਪ ਮਾਡਲਿੰਗ, ਮਿਊਜ਼ਿਕ ਚੇਅਰ ਅਤੇ ਫੈਂਸੀ ਡਰੈੱਸ ਮੁਕਾਬਲੇ ਵਰਗੇ ਮਨੋਰੰਜਕ ਮੁਕਾਬਲੇ ਕਰਵਾਏ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਬਸੰਤ ਪੰਚਮੀ ‘ਤੇ ਆਧਾਰਿਤ ਲੋਕ ਗੀਤ ਵੀ ਪੇਸ਼ ਕੀਤੇ। ਇਸ ਸਮਾਗਮ ਦੌਰਾਨ, ਵਿਦਿਆਰਥੀਆਂ ਨੇ ਖਾਦੀ, ਕਿਤਾਬ ਪ੍ਰਦਰਸ਼ਨੀ ਅਤੇ ਖਾਣੇ ਦੇ ਸਟਾਲ ਵੀ ਲਗਾਏ, ਜਿਨ੍ਹਾਂ ਦੀ ਸਾਰਿਆਂ ਨੇ ਪ੍ਰਸ਼ੰਸਾ ਕੀਤੀ।

ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਬਸੰਤ ਪੰਚਮੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਸਿੱਖਿਆ, ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਸਰਸਵਤੀ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਬਸੰਤ ਰੁੱਤ ਨੂੰ ਨਵੇਂ ਉਤਸ਼ਾਹ, ਨਵੀਂ ਊਰਜਾ ਅਤੇ ਖੁਸ਼ਹਾਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

ਪ੍ਰੋਗਰਾਮ ਦੇ ਅੰਤ ਵਿੱਚ, ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।