ਖੰਨਾ, 3 ਫਰਵਰੀ,ਬੋਲੇ ਪੰਜਾਬ ਬਿਊਰੋ :
ਪ੍ਰਸ਼ਾਸਨ ਦੀ ਲਗਾਤਾਰ ਸਖ਼ਤੀ ਦੇ ਬਾਵਜੂਦ ਲੋਕ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਬਾਜ ਨਹੀਂ ਆ ਰਹੇ। ਬਸੰਤ ਪੰਚਮੀ ਦੇ ਮੌਕੇ ‘ਤੇ ਲੋਕਾਂ ਨੇ ਪਤੰਗਬਾਜ਼ੀ ਕੀਤੀ, ਉਹ ਵੀ ਚਾਈਨਾ ਡੋਰ ਨਾਲ।
ਚਾਈਨਾ ਡੋਰ ਦਾ ਇਕ ਅਜਿਹਾ ਮਾਮਲਾ ਪੰਜਾਬ ਦੇ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਬਿੱਟੂ ਖੰਨਾ ਵਾਲਾ ਵੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ। ਚਾਈਨਾ ਡੋਰ ਨਾਲ ਜ਼ਖ਼ਮੀ ਹੋਣ ਤੋਂ ਬਾਅਦ ਉਹ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਪਹੁੰਚੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਨੇ ਚਾਈਨਾ ਡੋਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ, ਪਰ ਫਿਰ ਵੀ ਲੋਕ ਇਸਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਇਸਦੇ ਖਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
![](https://www.bolepunjab.com/wp-content/uploads/2025/02/signal-2025-02-03-090715_002.jpeg)