ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ

ਪੰਜਾਬ


ਨਕੋਦਰ, 3 ਫਰਵਰੀ,ਬੋਲੇ ਪੰਜਾਬ ਬਿਊਰੋ :
ਸੰਗਠਿਤ ਵਾਹਨ ਚੋਰੀ ਵਿਰੁੱਧ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜ਼ਾਮ ਦੇ ਕੇ ਦੋ-ਪਹੀਆ ਵਾਹਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਸ਼ਰਕਪੁਰ ਕਾਲੋਨੀ ਨਕੋਦਰ, ਜਸਵਿੰਦਰ ਸਿੰਘ ਵਾਸੀ ਪਿੰਡ ਤਲਵਣ, ਅਭਿਸ਼ੇਕ ਕੁਮਾਰ ਵਾਸੀ ਪਿੰਡ ਤਲਵਣ ਤੇ ਰਮਨ ਵਾਸੀ ਮੁਹੱਲਾ ਗੁੱਗਾ ਸਾਈਂ ਨਕੋਦਰ ਵਜੋਂ ਹੋਈ ਹੈ।
ਜਾਂਚ ਤੋਂ ਪਤਾ ਲੱਗਿਆ ਹੈ ਕਿ ਚਾਰੇ ਮੁਲਜ਼ਮ ਆਦਤਨ ਮੁਲਜ਼ਮ ਹਨ ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ’ਚ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਜਸਵਿੰਦਰ ਸਿੰਘ ਵਿਰੁੱਧ ਡਕੈਤੀ ਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਸਮੇਤ ਚਾਰ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਬੀਐੱਨਐੱਸ ਦੀ ਧਾਰਾ 303(2), 3(5) ਤਹਿਤ ਇਕ ਨਵਾਂ ਮਾਮਲਾ ਦਰਜ ਕੀਤਾ ਹੈ। ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਬਰਾਮਦਗੀ ਦੀ ਉਮੀਦ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।