ਮਾਨਸਾ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ।
ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾ ਦਿੱਤੀਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰਿਆਂ ਦੀ ਪਛਾਣ ਨਹੀਂ ਹੋ ਸਕੀ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਗੋਲੀਆਂ ਚਲਾਈਆਂ। ਪੁਲਿਸ ਨੂੰ ਗੇਟ ‘ਤੇ ਗੋਲੀ ਦਾ ਨਿਸ਼ਾਨ ਮਿਲਿਆ ਹੈ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪ੍ਰਗਟ ਸਿੰਘ ਮੂਸੇਵਾਲਾ ਦੇ ਗੀਤਾਂ ਵਿੱਚ ਵੀ ਕੰਮ ਕਰ ਚੁੱਕੇ ਹਨ। ਵੈਸੇ ਪਰਗਟ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।