ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :
STF ਨੇ ਬਦਨਾਮ ਗੈਂਗਸਟਰ ਜੋਗਿੰਦਰ ਗਿਓਂਗ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਐਤਵਾਰ ਸਵੇਰੇ ਫਿਲੀਪੀਨਜ਼ ਤੋਂ ਭਾਰਤ ਡਿਪੋਰਟ ਕਰ ਦਿੱਤਾ ਗਿਆ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ, ਉਸ ਖ਼ਿਲਾਫ਼ ਦੋ ਦਰਜਨ ਤੋਂ ਵੱਧ ਕੇਸ ਦਰਜ ਹਨ।
ਜੋਗਿੰਦਰ ਗਿਓਂਗ ਬਦਨਾਮ ਅਪਰਾਧੀ ਸੁਰਿੰਦਰ ਦਾ ਭਰਾ ਹੈ ਜੋ ਪਿਛਲੇ ਸਾਲ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਜੋਗਿੰਦਰ, ਕੌਸ਼ਲ ਦਾ ਕਰੀਬੀ ਦੱਸਿਆ ਜਾਂਦਾ ਹੈ। ਉਹ ਤਿੰਨ ਸਾਲ ਪਹਿਲਾਂ ਭਾਰਤ ਤੋਂ ਭੱਜ ਗਿਆ ਸੀ ਅਤੇ ਦੋ ਸਾਲਾਂ ਤੋਂ ਫਿਲੀਪੀਨਜ਼ ਵਿੱਚ ਰਹਿ ਰਿਹਾ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਉਸਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਕਿਉਂਕਿ ਉਹ ਇੱਥੇ ਵੀ ਪੁਲਿਸ ਨੂੰ ਲੋੜੀਂਦਾ ਸੀ।