ਅਮਰੀਕਾ ਨੇ ਪ੍ਰਵਾਸੀ ਭਾਰਤੀਆਂ ਨੂੰ ਕੱਢਣਾ ਕੀਤਾ ਸ਼ੁਰੂ, ਜਹਾਜ਼ ਭਰ ਕੇ ਭਾਰਤ ਭੇਜਿਆ

ਸੰਸਾਰ

ਵਾਸਿੰਗਟਨ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਡੋਨਾਲਡ ਟਰੰਪ ਦੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੇ ਹੁਕਮ ਤੋਂ ਬਾਅਦ, ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਹੁਣ ਅਮਰੀਕਾ ਨੇ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਵੀ ਕੱਢਣਾ ਸ਼ੁਰੂ ਕਰ ਦਿੱਤਾ ਹੈ। ਰਿਪੋਰਟ ਮੁਤਾਬਕ, ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਲੈਕੇ ਅਮਰੀਕੀ ਫੌਜ ਦਾ ਇੱਕ C-17 ਜਹਾਜ਼ ਭਾਰਤ ਲਈ ਰਵਾਨਾ ਹੋ ਚੁੱਕਾ ਹੈ। ਹੁਣ ਤੱਕ, ਅਮਰੀਕਾ ਜ਼ਿਆਦਾਤਰ ਦੱਖਣੀ ਅਮਰੀਕੀ ਦੇਸ਼ਾਂ ਦੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੱਢ ਰਿਹਾ ਸੀ, ਪਰ ਹੁਣ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ’ਤੇ ਵੀ ਕਾਰਵਾਈ ਸ਼ੁਰੂ ਹੋ ਗਈ ਹੈ।
ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਕਿਹਾ ਹੈ ਕਿ ਅਮਰੀਕਾ ਦੇ ਐਲ ਪਾਸੋ (ਟੈਕਸਾਸ) ਅਤੇ ਸੈਨ ਡੀਏਗੋ (ਕੈਲੀਫੋਰਨੀਆ) ਤੋਂ 5,000 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਲਦੀ ਹੀ ਫੌਜੀ ਜਹਾਜ਼ ਉੱਡਣਗੇ। ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਹੀ ਡੋਨਾਲਡ ਟਰੰਪ ਨੇ ਕਰੀਬ 1.1 ਕਰੋੜ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਕੱਢਣ ਦੀ ਗੱਲ ਕਹੀ ਸੀ। ਪਿਛਲੇ ਹਫ਼ਤੇ ਹੀ, ਅਮਰੀਕੀ ਫੌਜ ਨੇ ਲੈਟਿਨ ਅਮਰੀਕੀ ਦੇਸ਼ਾਂ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈਕੇ ਛੇ ਉਡਾਣਾਂ ਭਰੀਆਂ। ਹਾਲਾਂਕਿ ਕੋਲੰਬੀਆ ਨੇ ਸ਼ੁਰੂ ਵਿੱਚ ਅਮਰੀਕੀ ਜਹਾਜ਼ਾਂ ਨੂੰ ਆਪਣੇ ਦੇਸ਼ ਵਿੱਚ ਉਤਰਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਪਰ ਟਰੰਪ ਦੇ ਸਖ਼ਤ ਰੁਖ ਤੋਂ ਬਾਅਦ, ਕੋਲੰਬੀਆ ਨੇ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਲਈ ਆਪਣੇ ਹੀ ਜਹਾਜ਼ ਭੇਜੇ ਸਨ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਨੇ ਲਗਭਗ 18,000 ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ ਜੋ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।