ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ


ਚੰਡੀਗੜ੍ਹ, 04 ਫਰਵਰੀ, ਬੋਲੇ ਪੰਜਾਬ ਬਿਊਰੋ :

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।