ਨੇਪਾਲੀ ਫੋਰਸ ਦੇ 24 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਭਾਰਤ ਸਰਕਾਰ ਦੇ ਸੱਦੇ ’ਤੇ ਤਿੰਨ ਦਿਨਾਂ ਦੌਰੇ ‘ਤੇ ਪੁੱਜੇ ਨੇਪਾਲ ਦੀ ਫੋਰਸ ਦੇ 24 ਮੈਂਬਰੀ ਵਫਦ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਨੇਪਾਲ ਦੇਸ਼ ਦਾ ਇਹ ਵਫਦ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੇ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਪੁੱਜਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨੇਪਾਲ ਆਰਮਡ ਪੁਲਿਸ ਫੋਰਸ ਦੇ ਡੀਆਈਜੀ ਅੰਜਨੀ ਕੁਮਾਰ ਪੋਖਰਿਆਲ ਦੀ ਅਗਵਾਈ ਵਿਚ ਪੁੱਜੇ ਇਸ ਵਫਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਿਆਂ ਵੱਖ-ਵੱਖ ਸਥਾਨਾਂ ਤੇ ਦਰਸ਼ਨ ਦੀਦਾਰੇ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਤੋਂ ਬਾਅਦ ਵਫਦ ਦੇ ਸਮੂਹ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋਏ।ਨੇਪਾਲ ਵਫਦ ਦੀ ਅਗਵਾਈ ਕਰ ਰਹੇ ਡੀਆਈਜੀ ਅੰਜਨੀ ਕੁਮਾਰ ਨੇ ਦੱਸਿਆ ਕਿ ਨੇਪਾਲ ਫੋਰਸਿਜ਼ ਦਾ ਸਬੰਧ ਵੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਲ ਸੰਬੰਧਿਤ ਹੈ ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਆ ਕੇ ਬਹੁਤ ਸਕੂਨ ਮਿਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।