ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ। ਕਈ ਇਲਾਕਿਆਂ ਵਿੱਚ ਸਵੇਰੇ ਤੋਂ ਹੀ ਬੱਦਲ ਛਾਏ ਰਹੇ। ਇਸੇ ਦੌਰਾਨ ਅੱਜ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋਈ। ਇਸਦੇ ਨਾਲ ਹੀ ਕਈ ਥਾਵਾਂ ਤੇ ਮੀਂਹ ਵੀ ਪਿਆ। ਦੁਪਹਿਰ ਨੂੰ ਹੋਈ ਗੜੇਮਾਰੀ ਜ਼ਿਆਦਾ ਤੇਜ਼ ਨਹੀਂ ਸੀ ਪਰ ਇਸ ਨਾਲ ਤਾਪਮਾਨ ਵਿੱਚ ਕਮੀ ਆਸੀ ਹੈ।
ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਦੇ ਤਹਿਤ ਅੱਜ ਬੱਦਲਾਂ ਛਾਏ ਹੋਏ ਹਨ ਅਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਸੰਗਰੂਰ ਲਈ ਮੀਂਹ ਦਾ ਯੇਲੋ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੀ ਭਲਕੇ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ ਹਨ।