ਤਰਨਤਾਰਨ, 4 ਫਰਵਰੀ,ਬੋਲੇ ਪੰਜਾਬ ਬਿਊਰੋ:
ਜ਼ਿਲ੍ਹਾ ਤਰਨ ਤਰਨ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਤੋਂ ਦੋਸਤਾਂ ਵੱਲੋਂ ਹੀ ਘਰੋਂ ਬੁਲਾ ਕੇ ਦੋਸਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (20) ਪੁੱਤਰ ਬਲਜਿੰਦਰ ਸਿੰਘ ਵਾਸੀ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਉਸਦਾ ਦੋਸਤ ਹੈ। ਜਿਸ ਨੂੰ ਬੀਤੀ ਕੱਲ ਸ਼ਾਮ ਉਸਦੇ ਕੁਝ ਦੋਸਤਾਂ ਉਸਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਕੇ ਗਏ ਸਨ ਕਿ ਇਸ ਦੌਰਾਨ ਤਰਨ ਤਾਰਨ ਦੇ ਪਿੰਡ ਕੋਟ ਨਜ਼ਦੀਕ ਉਸਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਹੀ ਉਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਸਤਨਾਮ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ ਹੈ।
ਇਸ ਸਬੰਧੀ ਨਾਨਾ ਸਵਰਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਦਾ ਕਿਸੇ ਨਾਲ ਵੀ ਕੋਈ ਨਿਜੀ ਰੰਜਿਸ਼ ਨਹੀਂ ਸੀ ਪਰੰਤੂ ਉਸਦੇ ਦੋਸਤ ਹੀ ਉਸਦੇ ਦੁਸ਼ਮਣ ਨਿਕਲੇ। ਉਹਨਾਂ ਪੁਲਿਸ ਪ੍ਰਸ਼ਾਸਨ ਪਾਸੋਂ ਸਤਨਾਮ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜਾਂਚ ਨੂੰ ਆਰੰਭ ਕਰ ਦਿੱਤਾ ਹੈ।