ਨਵੀਂ ਦਿੱਲੀ, 5 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਯਮੁਨਾ ਨਦੀ ‘ਚ ਜ਼ਹਿਰ ਵਾਲੇ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ। ਕੇਜਰੀਵਾਲ ਨੇ 27 ਜਨਵਰੀ ਨੂੰ ਕਿਹਾ ਸੀ, ‘ਭਾਜਪਾ ਦੀ ਹਰਿਆਣਾ ਸਰਕਾਰ ਨੇ ਯਮੁਨਾ ਦੇ ਪਾਣੀ ‘ਚ ਜ਼ਹਿਰ ਮਿਲਾ ਦਿੱਤਾ ਹੈ।’ ਇਸ ‘ਤੇ ਕੁਰੂਕਸ਼ੇਤਰ ਦੇ ਇਕ ਵਿਅਕਤੀ ਨੇ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਤੇ ਸਥਾਨਕ ਅਦਾਲਤ ਨੇ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਚੋਣ ਕਮਿਸ਼ਨ (ਈਸੀ) ਦਫਤਰ ਪਹੁੰਚੇ। ਉਨ੍ਹਾਂ ਕਿਹਾ, ‘ਭਾਜਪਾ ਅਤੇ ਦਿੱਲੀ ਪੁਲਿਸ ਕਈ ਥਾਵਾਂ ‘ਤੇ ਗੁੰਡਾਗਰਦੀ ਕਰ ਰਹੀ ਹੈ, ਚੋਣ ਕਮਿਸ਼ਨ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ।’ ਇਸ ਦੇ ਨਾਲ ਹੀ ਭਾਜਪਾ ਨੇ ਚੋਣ ਕਮਿਸ਼ਨ ‘ਚ ‘ਆਪ’ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ‘ਆਪ’ ਵਰਕਰਾਂ ਦੀ ਗੁੰਡਾਗਰਦੀ ਅਤੇ ਧਮਕੀਆਂ ਦੇਣ ਵਾਲੀਆਂ ਗਤੀਵਿਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।