ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਪੰਜਾਬ

ਖਮਾਣੋਂ,5, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁਲਾਜ਼ਮਾ , ਪੈਨਸ਼ਨਰਾਂ, ਕੱਚੇ, ਤੇ ਮਾਣ ਭੱਤੇ ਤੇ ਕੰਮ ਕਰਦੇ ਕਾਮਿਆਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 7 ਫਰਵਰੀ ਨੂੰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਦੇ ਦਫਤਰ ਅੱਗੇ ਸਮੂਹਿਕ ਭੁੱਖ ਹੜਤਾਲ ਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਯਾਦ ਪੱਤਰ ਦੇਣ,ਇਸ ਉਪਰੰਤ 10 ਫਰਵਰੀ ਨੂੰ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ,14 ਫਰਵਰੀ ਨੂੰ ਹਲਕਾ ਬਸੀ ਪਠਾਣਾ ਦੇ ਵਿਧਾਇਕ ਤੇ 17 ਫਰਵਰੀ ਨੂੰ ਹਲਕਾ ਅਮਲੋਹ ਦੇ ਵਿਧਾਇਕ ਨੂੰ ਮਾਸ ਡੈਪੂਟੇਸ਼ਨ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ ।ਜਿਸ ਵਿੱਚ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ਼ ਯੂਨੀਅਨ, ਡੈਮੋਕਰੇਟਿਕ ਟੀਚਰ ਫਰੰਟ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿੱਚ ਸਮੁੱਚੇ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਫੀਲਡ ਮੁਲਾਜ਼ਮਾਂ ਦੀਆਂ ਡਵੀਜ਼ਨ ਪਧਰੀ ਮੰਗਾਂ ਨੂੰ ਲੈ ਕੇ ਤਾਲਮੇਲ ਸੰਘਰਸ਼ ਕਮੇਟੀ ਦੇ ਸੰਘਰਸ਼ਾਂ ਵਿੱਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ, ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾਸ ਕਰਕੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਵਿਭਾਗ ਵਿੱਚ ਤਰਸ ਦੇ ਅਧਾਰ ਤੇ ਨੌਕਰੀਆਂ ਦੇ ਲੰਟਕ ਰਹੇ ਕੇਸਾ, ਦਰਜ਼ਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਅਤੇ ਹੋਰ ਵਿਭਾਗੀ ਮੰਗਾ ਲਈ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਜੋਨ ਪ੍ਰਧਾਨ ਮੁਲਾਗਰ ਸਿੰਘ ਖਮਾਣੋ, ਸੁੱਖ ਰਾਮ ਕਾਲੇਵਾਲ, ਕਰਮ ਸਿੰਘ ਗਿਆਨੀ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਕਜੌਲੀ, ਬਲਜੀਤ ਸਿੰਘ ਹਿੰਦੂ ਪਰ ,ਲਖਵੀਰ ਸਿੰਘ ਆਦੀ ਹਾਜਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।