ਮੋਹਾਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਮਿਤੀ 05ਫਰਵਰੀ ਨੂੰ ਸਰਕਾਰੀ ਹਾਈ ਸਮਾਰਟ ਸਕੂਲ ਫ਼ੇਜ਼-6, ਐਸ.ਏ.ਐਸ. ਨਗਰ ਵਿੱਖੇ ਅੱਜ ਮਾਪੇ-ਅਧਿਆਪਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ। ਇਸ ਮਿਲਣੀ ਉਪਰੰਤ ਇਸ ਸਕੂਲ ਵਿੱਖੇ ਲਗਭੱਗ 18 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ ਜਿਸ ਵਿੱਚ ਆਧੁਨਿਕ ਫ਼ਰਨੀਚਰ ਅਤੇ ਪ੍ਰੋਜੈਕਟਰ ਲਗਾਇਆ ਗਿਆ ਹੈ, ਦਾ ਉਦਘਾਟਨ ਕੀਤਾ ਗਿਆ ਜਿਸ ਦੌਰਾਨ ਇਸ ਸਕੂਲ ਦੇ ਚੇਅਰਮੈਨ ਸ੍ਰੀ ਰਜਿੰਦਰ ਪ੍ਰਸ਼ਾਦ ਸ਼ਰਮਾ ਅਤੇ ਫ਼ੇਜ਼-6 ਦੇ ਹੋਰ ਸਨਮਾਨਯੋਗ ਵਿਅਕਤੀ ਹਾਜ਼ਰ ਸਨ।
ਇਸ ਮੌਕੇ ਤੇ ਵੱਖ ਵੱਖ ਗਤੀਵਿਧੀਆਂ ਵਿੱਚ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਕਮੇਟੀ ਦੀ ਚੇਅਰਮੈਨ ਸ੍ਰੀ ਆਰ.ਪੀ.ਸ਼ਰਮਾ ਅਤੇ ਫ਼ੇਜ਼ 6 ਦੀਆਂ ਉੱਘੀਆਂ ਹਸਤੀਆਂ ਵੱਲੋਂ ਇਨਾਮ ਤਕਸੀਮ ਕੀਤੇ ਗਏ ਅਤੇ ਨਕਦ ਰਾਸ਼ੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਇਸ ਮੌਕੇ ਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਵਿਦਿਆਰਥੀਆਂ ਦੀਆਂ ਅੱਖਾਂ ਚੈੱਕ ਕਰਨ ਲਈ ਫ਼ਰੀ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸ਼ਿਖਾ ਸ਼ਰਮਾ, ਸ੍ਰੀ ਜੇ.ਐਸ. ਬਾਠ, ਸ੍ਰੀ ਲਾਲ ਸਿੰਘ, ਸ੍ਰੀ ਪਰਮਜੀਤ ਸਿੰਘ ਸੰਧੂ, ਸ੍ਰੀ ਚਿਰੰਜੀਵੀ ਸਿੰਘ ਸੰਧੂ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਮਨਜਿੰਦਰ ਸਿੰਘ, ਸ੍ਰੀ ਗੁਰਮੀਤ ਸਿੰਘ, ਸ੍ਰੀ ਕ੍ਰਿਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਫ਼ੇਜ਼ 6 ਦੇ ਹੋਰ ਨਿਵਾਸੀ ਹਾਜ਼ਰ ਸਨ।