ਭਾਰਤੀ ਸੈਨਾ ਦਾ ਜਵਾਨ ਸਾਥੀਆਂ ਸਣੇ ਗ੍ਰਿਫ਼ਤਾਰ, ਹੀਰੋਇਨ, 10 ਲੱਖ ਡਰੱਗ ਮਨੀ, ਨੋਟ ਗਿਣਣ ਵਾਲੀ ਮਸ਼ੀਨ ਤੇ ਕਾਰ ਬਰਾਮਦ

ਪੰਜਾਬ

ਅੰਮ੍ਰਿਤਸਰ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਭਾਰਤੀ ਸੈਨਾ ਦੇ ਜਵਾਨ ਸਮੇਤ 2 ਹੋਰ ਵਿਅਕਤੀਆਂ ਦੀ ਗ੍ਰਿਫਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਭਾਰਤੀ ਸੈਨਾ ਦੇ ਇੱਕ ਜਵਾਨ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇੱਕ ਹੋਰ ਸਾਥੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦਿੰਦਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੀ ਸ਼ਾਮਲ ਸੀ।
ਮੁਲਜ਼ਮ ਸੈਨਿਕ ਦੀ ਪਛਾਣ ਅੰਮ੍ਰਿਤਸਰ ਦੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਨਾਸਿਕ ’ਚ ਤਾਇਨਾਤ ਸੀ ਅਤੇ ਛੁੱਟੀ ‘ਤੇ ਘਰ ਆਇਆ ਸੀ। ਹੋਰ ਮੁਲਾਜ਼ਮਾਂ ਦੀ ਪਛਾਣ ਮਾਧਵ ਸ਼ਰਮਾ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਅਮ੍ਰਿਤਪਾਲ ਦੇ ਗੁਆਂਢੀ ਹਨ, ਜਦਕਿ ਇੱਕ ਹੋਰ ਸਾਥੀ ਰਾਜਬੀਰ ਹਾਲੇ ਵੀ ਫਰਾਰ ਹੈ।
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਦੌਰਾਨ ਸੈਨਿਕ ਅਤੇ ਉਸ ਦੇ 2 ਸਾਥੀਆਂ ਤੋਂ 500 ਗ੍ਰਾਮ ਹੀਰੋਇਨ, 10 ਲੱਖ ਰੁਪਏ ਡਰੱਗ ਮਨੀ, ਇੱਕ ਨੋਟ ਗਿਣਣ ਵਾਲੀ ਮਸ਼ੀਨ ਅਤੇ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਅਮ੍ਰਿਤਪਾਲ ਸਿੰਘ ਦੇ ਮੋਬਾਈਲ ਫੋਨ ਦੀ ਜਾਂਚ ਦੌਰਾਨ ਪਾਕਿਸਤਾਨ ਨਾਲ ਸੰਬੰਧਤ ਸਬੂਤ ਮਿਲੇ ਹਨ।
ਮੁਲਜ਼ਮ ਕਨਸਾਈਨਮੈਂਟ ਲੈਕੇ ਜਾ ਰਹੇ ਸਮੇਂ ਫੜੇ ਗਏ ਹਨ। ਦੱਸਿਆ ਜਾਂਦਾ ਹੈ ਕਿ ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਵੱਖ-ਵੱਖ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ। ਥਾਣਾ ਘਰਿੰਡਾ ਦੀ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ।
ਉਕਤ ਮੁਲਜ਼ਮਾਂ ਖਿਲਾਫ ਥਾਣਾ ਘਰਿੰਡਾ ਵਿੱਚ ਧਾਰਾ 21, 23, 25, 27-ਏ, 29, 61-85 ਐਨਡੀਪੀਐਸ ਐਕਟ, 25 ਆਰਮਜ਼ ਐਕਟ ਅਤੇ ਸਰਕਾਰੀ ਗੋਪਨੀਯਤਾ ਐਕਟ 1923 ਦੀ ਧਾਰਾ 3, 4, 5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।