ਨਵੀਂ ਦਿੱਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਇਨਕਮ ਟੈਕਸ ਵਿਭਾਗ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ ਅਯੋਗ ਲੋਕਾਂ ਨੂੰ ਲਾਭਪਾਤਰੀਆਂ ਦੀ ਸੂਚੀ ’ਚੋਂ ਹਟਾਉਣ ਲਈ ਖ਼ੁਰਾਕ ਮੰਤਰਾਲੇ ਦੇ ਨਾਲ ਅੰਕੜੇ ਸਾਂਝੇ ਕਰੇਗਾ।
ਅਸਲ ’ਚ ਇਨਕਮ ਟੈਕਸ ਅਦਾ ਕਰਨ ਵਾਲੇ ਲੋਕ ਵੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਰਾਸ਼ਨ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾਂਦਾ ਹੈ ਜੋ ਇਨਕਮ ਟੈਕਸ ਦਾ ਭੁਗਤਾਨ ਨਹੀਂ ਕਰਦੇ ਹਨ।
ਸਾਰੇ ਸੂਬਿਆਂ ਤੋਂ ਅਜਿਹੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ ਕਿ ਅਜਿਹੇ ਲੋਕ ਵੀ ਇਸ ਯੋਜਨਾ ਲਾਭ ਉਠਾ ਰਹੇ ਹਨ, ਜੋ ਅਯੋਗ ਹਨ ਤੇ ਇਨਕਮ ਟੈਕਸ ਅਦਾ ਕਰਦੇ ਹਨ।
![](https://www.bolepunjab.com/wp-content/uploads/2025/02/signal-2025-02-07-063159_002.jpeg)