ਪ੍ਰਯਾਗਰਾਜ, 7 ਫਰਵਰੀ,ਬੋਲੇ ਪੰਜਾਬ ਬਿਊਰੋ :
ਮਹਾਂਕੁੰਭ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਨੇ ਸਨਸਨੀ ਫੈਲਾਅ ਦਿੱਤੀ ਹੈ। ਸ਼ੰਕਰਾਚਾਰਿਆ ਮਾਰਗ ਦੇ ਸੈਕਟਰ-18 ਵਿੱਚ ਅਗਨੀਕਾਂਡ ਹੋਇਆ ਹੈ।ਇਸ ਅੱਗ ਨਾਲ ਕਈ ਤੰਬੂ ਸੜ ਗਏ।ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਫੌਰੀ ਕਾਰਵਾਈ ਵਿੱਚ ਲੱਗ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਸੈਕਟਰ-8 ਦੇ ਇਕ ਕੈਂਪ ਵਿੱਚ ਵੀ ਅੱਗ ਲੱਗ ਗਈ ਸੀ। ਮਾਮਲਾ ਅਚਾਨਕ ਵਾਪਰਿਆ, ਜਿਸ ਵਿੱਚ ਟੈਂਟ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ, ਪਰ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਸੇ ਦੌਰਾਨ ਨਵਪ੍ਰਯਾਗਮ ਪਾਰਕਿੰਗ ਵਿੱਚ ਵੀ ਕੂੜੇ ਦੇ ਢੇਰ ਵਿੱਚ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਨੇ ਸਮੇਂ ਸਿਰ ਬੁਝਾ ਦਿੱਤਾ। ਪ੍ਰਸ਼ਾਸਨ ਵੱਲੋਂ ਅੱਗ ਦੇ ਕਾਰਣਾਂ ਦੀ ਜਾਂਚ ਜਾਰੀ ਹੈ।
![](https://www.bolepunjab.com/wp-content/uploads/2025/02/signal-2025-02-07-131300_002.png)