ਫ਼ਤਹਿਗੜ੍ਹ ਸਾਹਿਬ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੁ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ/ਕੈਪਸੂਲਾਂ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ/ਵਾਇਲਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਪਾਸੋਂ 1 ਮੋਟਰਸਾਈਕਲ, 1 ਸਕੂਟਰੀ ਅਤੇ 1 ਬਲੈਨੋ ਕਾਰ ਵੀ ਬਰਾਮਦ ਕੀਤੀ ਗਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਬਾਬਤ ਮੁਕੱਦਮਾ ਥਾਣਾ ਬਡਾਲੀ ਆਲਾ ਸਿੰਘ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਕੱਦਮੇ ਦੀ ਬਹੁਤ ਹੀ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੇ ਬੈਕਵਰਡ/ਫਾਰਵਰਡ ਲਿੰਕਾਂ ਦੀ ਪੜਤਾਲ ਕਰ ਕੇ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ਸਹਾਇਤਾ ਨਾਲ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ-ਨਾਲ ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ।
