ਗੁਜਰਾਤ :ਕੰਮ ਕਰ ਰਹੇ ਮਜ਼ਦੂਰਾਂ ਤੇ ਪਲਟਿਆ ਡੰਪਰ, ਬੱਚੇ ਸਮੇਤ 4 ਦੀ ਮੌਤ

ਨੈਸ਼ਨਲ

ਗੁਜਰਾਤ 9 ਫਰਵਰੀ ,ਬੋਲੇ ਪੰਜਾਬ ਬਿਊਰੋ :

ਗੁਜਰਾਤ ਦੇ ਬਨਾਸਕਾਂਠਾ ‘ ‘ਤੇ ਨੈਸ਼ਨਲ ਹਾਈਵੇ ਨੇੜੇ ਪਿੰਡ ਖਿੰਗੜਪੁਰਾ ਨੇੜੇ ਰੇਤ ਨਾਲ ਭਰਿਆ ਇੱਕ ਡੰਪਰ ਪਲਟ ਗਿਆ। ਜਿਸ ਕਾਰਨ ਸੜਕ ਕਿਨਾਰੇ ਕੰਮ ਕਰ ਰਹੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਨੇ ਦੱਸਿਆ ਕਿ ਡੰਪਰ ਦੇ ਪਲਟਣ ਨਾਲ ਸੜਕ ਕਿਨਾਰੇ ਮਜ਼ਦੂਰਾਂ ਵਜੋਂ ਕੰਮ ਕਰ ਰਹੀਆਂ ਤਿੰਨ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ।  ਘਟਨਾ ਤੋਂ ਬਾਅਦ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ ਜੀਸੀਬੀ ਰਾਹੀਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਅਤੇਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


ਥਰਾਡ ਪੁਲਿਸ ਇਸ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ। ਸਾਰੇ ਮ੍ਰਿਤਕ ਦਾਹੋਦ ਜ਼ਿਲ੍ਹੇ ਦੇ ਰਹਿਣ ਵਾਲੇ ਸਨ, ਜੋ ਮਜ਼ਦੂਰੀ ਲਈ ਉੱਥੇ ਆਏ ਸਨ। ਥਰਾਡ ਪੁਲਿਸ ਅਨੁਸਾਰ ਸੜਕ ਦਾ ਕੰਮ ਚੱਲ ਰਿਹਾ ਸੀ ਅਤੇ ਮੋੜ ਲੈਣ ਲਈ ਥਾਂ ਨਹੀਂ ਸੀ। ਇਸ ਦੇ ਬਾਵਜੂਦ ਡਰਾਈਵਰ ਡੰਪਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਕਾਰਨ ਡੰਪਰ ਪਲਟ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।