16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਵਿਧਾਇਕਾਂ ਨੂੰ ਦੇਣ ਦਾ ਐਲਾਨ
ਫਰੀਦਕੋਟ 9 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 11 ਪੈਨਸ਼ਨਰਾਂ ਵੱਲੋਂ 7 ਫਰਵਰੀ ਨੂੰ ਸਥਾਨਕ ਖਜ਼ਾਨਾ ਦਫਤਰ ਸਾਹਮਣੇ ਭੁੱਖ ਹੜਤਾਲ ਰੱਖੀ ਗਈ। ਇਸ ਭੁੱਖ ਹੜਤਾਲ ਵਿੱਚ ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਰਾਜ ਧਾਲੀਵਾਲ , ਇੰਦਰਜੀਤ ਸਿੰਘ ਗਿੱਲ, ਰਮੇਸ਼ ਕੌਸ਼ਲ, ਠਾਕੁਰ ਸਿੰਘ, ਰਣਜੀਤ ਸਿੰਘ , ਰਮੇਸ਼ ਕੁਮਾਰ ਢੈਪਈ, ਸਰਬਜੀਤ ਸਿੰਘ, , ਪੂਤੂ ਲਾਲ, ਸੱਤਪਾਲ ਸਿੰਘ ਤੇ ਪਿਆਰਾ ਸਿੰਘ ਸ਼ਾਮਲ ਹੋਏ।
ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਇੰਦਰਜੀਤ ਸਿੰਘ ਖੀਵਾ , ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ ਐਸ ਪੀ, ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫੋਰ ਯੂਨੀਅਨ, ਹਰਵਿੰਦਰ ਸ਼ਰਮਾ ਸੂਬਾ ਪ੍ਰਧਾਨ, ਮਨੋਹਰ ਸਿੰਘ ਧੁੰਨਾ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਅਮਰਜੀਤ ਸਿੰਘ ਵਾਲੀਆ, ਪ੍ਰਿੰਸੀਪਲ ਜੋਗਿੰਦਰ ਸਿੰਘ, ਸੰਤ ਸਿੰਘ ਤੇ ਤਪਿੰਦਰ ਸਿੰਘ ਬੇਦੀ ਮੁੱਖ ਅਧਿਆਪਕ, ਇਕਬਾਲ ਸਿੰਘ ਰਣ ਸਿੰਘ ਵਾਲਾ , ਬਿਸ਼ਨ ਕੁਮਾਰ ਅਰੋੜਾ, ਜਗਤਾਰ ਸਿੰਘ ਗਿੱਲ ਤੇ ਇੰਜੀਨੀਅਰ ਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਗਈ ਨਾਂਹ ਪੱਖੀ ਪਹੁੰਚ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਸ ਮੌਕੇ ਫੈਸਲਾ ਕੀਤਾ ਗਿਆ ਕਿ 16 ਫਰਵਰੀ ਦਿਨ ਐਤਵਾਰ ਨੂੰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਮੂਹਿਕ ਵਫਦਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵਇਨ ਕੈਸ਼ਮੈਂਟ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।
ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ , ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਸਮੂਹ ਕੱਚੇ , ਠੇਕਾ ਅਧਾਰਤ , ਆਊਟ ਸੌਰਸ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਬਜਟ ਸ਼ੈਸ਼ਨ ਦੌਰਾਨ ਪੰਜਾਬ ਦੇ ਪੈਨਸ਼ਨਰਾਂ ਵੱਲੋਂ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਬਜਟ ਸੈਸ਼ਨ ਦੇ ਸਮਾਨ ਅੰਤਰ ਮੁਲਾਜ਼ਮਾਂ ਅਤੇ ਪੈਨਸ਼ਨਤਾਂ ਵੱਲੋਂ ਸੈਸ਼ਨ ਚਲਾਇਆ ਜਾਵੇਗਾ ਅਤੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਖਦਰਸ਼ਨ ਸਿੰਘ, ਹਰੀ ਓਮ ਪ੍ਰਕਾਸ਼, ਸੋਹਣ ਸਿੰਘ ਆਜੀਜ਼, ਬਲਦੇਵ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ ਤੇ ਚਰਨਜੀਤ ਸਿੰਘ ਆਦਿ ਹਾਜ਼ਰ ਸਨ।