ਸੰਗਰੂਰ, 9 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸੌਰਭ ਸ਼ਰਮਾ ਕੇਸ਼ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ SLP ਖ਼ਾਰਜ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਨਿਯਮ ਬਦਲਣ ਤੇ ਵੀ ਫ਼ਰੰਟ ਨੇ ਸਰਕਾਰ ਦੀ ਨੀਅਤ ਤੇ ਖਦਸਾ ਪ੍ਰਗਟ ਕੀਤਾ ਕਿ ਸਰਕਾਰ ਜੌ ਲੂੰਬੜ ਚਾਲਾਂ ਚੱਲ ਰਹੀ ਹੈ, ਤੋਂ ਸਾਫ ਜ਼ਾਹਰ ਹੁੰਦਾ ਸੀ ਕਿ ਸਰਕਾਰ ਪੰਜਾਬ ਪੇਅ ਸਕੇਲ ਬਹਾਲ ਕਰਨ ਦੇ ਹੱਕ ਵਿੱਚ ਨਹੀਂ ਹੈ। ਜਿੱਥੇ ਸਤਾ ਵਿੱਚ ਆਉਣ ਤੋਂ ਪਹਿਲਾਂ ਏਨਾ ਮੁਲਾਜਮਾਂ ਦੇ ਹੱਕ ਵਿੱਚ ਹਾਂ ਦਾ ਹੁੰਗਾਰਾਂ ਭਰਨ ਵਾਲੀ ਆਮ ਸਰਕਾਰ ਹੁਣ ਮਾਣਯੋਗ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਮੰਨਣ ਤੋਂ ਇਨਕਾਰੀ ਜਾਪਦੀ ਹੈ। ਜਿਸ ਕਰਕੇ ਸਮੂਹ ਵੱਖ ਵੱਖ ਵਿਭਾਗਾਂ ਦੇ ਮੁਲਾਜਮਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਫ਼ਰੰਟ ਨੇ ਸਰਕਾਰ ਨੂੰ ਅੱਜ ਦਿੱਲ੍ਹੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਸਰਕਾਰ ਨੂੰ ਬਿਲਕੁਲ ਸਪੱਸ਼ਟ ਕੀਤਾ ਕਿ ਜੇਕਰ ਜਨਤਾ ਦੇ ਮੁੱਦਿਆਂ ਦਾ ਹੱਲ ਨਹੀਂ ਹੁੰਦਾ ਤਾਂ ਜੋ ਅੱਜ ਦਿੱਲੀ ਵਿੱਚ ਹੋਇਆ, ਓਹੀ ਆਉਣ ਵਾਲ਼ੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਊਗਾ।ਇਸ ਲਈ ਸਰਕਾਰ ਨੂੰ ਪੰਜਾਬ ਦੇ ਲੋਕਾਂ ਤੇ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਚਾਹੀਦਾ ਹੈ। ਫ਼ਰੰਟ ਨੇ ਅੱਜ ਫ਼ੈਸਲਾ ਕੀਤਾ ਕਿ ਜੇਕਰ ਸਰਕਾਰ 14 ਫ਼ਰਵਰੀ ਨੂੰ ਸੌਰਭ ਸ਼ਰਮਾ ਕੇਸ਼ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਪੇਅ ਸਕੇਲ ਲਾਗੂ ਕਰਨ ਲਈ ਵਚਨਬੱਧ ਨਹੀਂ ਹੁੰਦੀ ਤਾਂ ਫ਼ਰੰਟ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਥਾਂ ਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਅੱਜ ਦੀ ਇਸ ਸੂਬਾ ਪੱਧਰੀ ਮੀਟਿੰਗ ਵਿੱਚ 23 ਮਾਰਚ 2025 ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਸਮੇਂ ਦੌਰਾਨ ਫ਼ਰੰਟ ਵੱਲੋਂ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਮੀਟਿੰਗਾਂ ਕਰਕੇ ਵੱਡੇ ਪੱਧਰ ਤੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ।
ਅੱਜ ਦੀ ਇਸ ਸੂਬਾ ਪੱਧਰੀ ਮੀਟਿੰਗ ਵਿੱਚ ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼, ਸੰਦੀਪ ਸਿੰਘ, ਤਰਸੇਮ ਸਿੰਘ, ਅੰਕਿਤ ਵਰਮਾਂ, ਸੱਸਪਾਲ ਰਟੌਲ, ਸੁਮਿਤ ਕੰਬੋਜ਼, ਰਸਪਾਲ ਜਲਾਲਾਬਾਦ, ਧਰਮਜੀਤ ਕੋਰ ਸੰਗਤ ਆਦਿ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਜਸ਼ਨ ਕੰਬੋਜ਼ ਫਾਜ਼ਿਲਕਾ, ਜਸਕਰਨ ਕੰਬੋਜ਼ ਫਾਜ਼ਿਲਕਾ, ਗੁਰਦੀਪ ਕੰਬੋਜ਼ ਫਾਜ਼ਿਲਕਾ, ਸੰਦੀਪ ਕੌਰ, ਸੁਖਵੀਰ ਕੌਰ, ਕਿਰਨ ਰਾਣੀ, ਹਰਜੀਤ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਬੇਅੰਤ ਕੌਰ, ਸ਼ਰਨਜੀਤ ਕੌਰ, ਦਵਿੰਦਰ ਕੌਰ, ਰਣਜੀਤ ਸਿੰਘ, ਜਸਬੀਰ ਸਿੰਘ, ਲਖਵੀਰ ਸਿੰਘ, ਸੰਦੀਪ ਸਿੰਘ, ਅਕਸ਼ੈ ਕੁਮਾਰ, ਬ੍ਰਿਜ ਲਾਲ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ, ਬਲਦੀਪ ਸਿੰਘ, ਮੋਹਮੰਦ ਆਰਿਫ, ਧਰਮਿੰਦਰ ਰਾਵੀ ਆਦਿ ਸਾਥੀ ਹਾਜਰ ਸਨ