ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੇ ਸੈਕਟਰ-25 ‘ਚ ਰਹਿਣ ਵਾਲੀ ਇਕ ਨਿਜੀ ਸਕੂਲ ਦੀ ਅਧਿਆਪਿਕਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਨੇਹਾ ਵਜੋਂ ਹੋਈ ਹੈ।ਨੇਹਾ ਨੇ B.Sc. ਦੀ ਪੜ੍ਹਾਈ ਕੀਤੀ ਹੋਈ ਸੀ ਅਤੇ ਇੱਕ ਪ੍ਰਾਈਵੇਟ ਸਕੂਲ ‘ਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਅਜੇ ਉਸ ਦੀ ਵਿਆਹ ਨਹੀਂ ਹੋਈ ਸੀ, ਪਰ ਉਸਦਾ ਰਿਸ਼ਤਾ ਪੱਕਾ ਹੋ ਚੁੱਕਿਆ ਸੀ।ਨੇਹਾ ਨੇ ਅਚਾਨਕ ਇਹ ਕਦਮ ਕਿਉਂ ਚੁੱਕਿਆ, ਇਸ ਦੀ ਕੋਈ ਜਾਣਕਾਰੀ ਪਰਿਵਾਰਕ ਮੈਂਬਰਾਂ ਕੋਲ ਵੀ ਨਹੀਂ ਹੈ।ਸੈਕਟਰ-11 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।