ਫਿਰੌਤੀ ਮੰਗਣ ਦੇ ਦੋਸ਼ ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਕਰੀਬੀ ਰਾਜੀਵ ਰਾਜਾ ਗ੍ਰਿਫ਼ਤਾਰ

ਪੰਜਾਬ

ਲੁਧਿਆਣਾ,10 ਫਰਵਰੀ,ਬੋਲੇ ਪੰਜਾਬ ਬਿਊਰੋ :

ਲੁਧਿਆਣਾ ਪੁਲਿਸ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਹੈ | ਦੋ ਦਿਨ ਪਹਿਲਾਂ ਥਾਣਾ ਡਿਵੀਜ਼ਨ ਨੰਬਰ 8 ਪੁਲਿਸ ਨੇ ਮਾਲ ਇਨਕਲੇਵ ਵਾਸੀ ਰਵੀਸ਼ ਗੁਪਤਾ ਦੀ ਸ਼ਿਕਾਇਤ ਤੇ ਕੇਸ ਦਰਜ ਕੀਤਾ ਸੀ | ਗੁਪਤਾ ਨੇ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ 30 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ |ਸ਼ਨੀਵਾਰ ਨੂੰ ਪੁਲਿਸ ਵਲੋਂ ਇਸ ਮਾਮਲੇ ਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੜਤਾਲ ਦੌਰਾਨ ਰਾਜੀਵ ਰਾਜਾ ਦਾ ਨਾਮ ਵੀ ਸਾਹਮਣੇ ਆਇਆ ਅਤੇ ਦੇਰ ਸ਼ਾਮ ਰਾਜਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ |

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।