ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ ;
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਪਹਿਰ 2 ਵਜੇ ਤੋਂ ਸ਼ੁਰੂ ਹੋਈ ਸੀ, ਜਿਸ ਵਿੱਚ ਇਹ ਫ਼ੈਸਲਾ ਕੀਤਾ ਗਿਆ।
ਮੀਟਿੰਗ ਦੇ ਬਾਅਦ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ ਅਤੇ ਅਮਰੀਕ ਸਿੰਘ ਨੇ ਖੁੱਲ੍ਹਾ ਵਿਰੋਧ ਪ੍ਰਗਟਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ।ਇਸ ਮੀਟਿੰਗ ਅਤੇ ਫ਼ੈਸਲੇ ਨੇ ਸਿੱਖ ਸੰਗਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
