ਗੁ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਪੰਜਾਬ


ਐੱਸ ਏ ਐੱਸ ਨਗਰ ,10 ਫਰਵਰੀ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ  ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਬੀਬੀ ਹਰਜਿੰਦਰ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਬਲਵੰਤ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਰਜੱਸ ਕੀਰਤਨੀ ਜੱਥਾ, ਅਕਾਲ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਬੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ  ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ  ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ । 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।