ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ :
ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਮਸ਼ਹੂਰ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਨਹੀਂ ਰਹੇ ।ਅੱਜ ਸਵੇਰੇ ਕਰੀਬਨ 7 ਵਜੇ ਅਕਾਲ ਚਲਾਣਾ ਕਰ ਗਏ। ਜਰਨੈਲ ਚਿੱਤਰਕਾਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ । ਉਹਨਾਂ ਨੂੰ ਪੀਲੀਆ ਹੋ ਗਿਆ ਸੀ । ਉਹ ਇੱਥੇ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਹ ਆਪਣੇ ਪਿੱਛੇ ਆਪਣੀ ਸੁਪਤਨੀ ਅਤੇ ਦੋ ਬੱਚੇ ਛੱਡ ਗਏ ਹਨ।