ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :
ਪ੍ਰਸਿੱਧ ਬਾਲੀਵੁੱਡ ਅਦਾਕਾਰ ਤੇ ਸਮਾਜ ਸੇਵਕ ਸੋਨੂ ਸੂਦ ਨੂੰ ਅੱਜ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦਰਅਸਲ, ਲੁਧਿਆਣਾ ਪੁਲਿਸ ਨੇ ਉਸ ਨੂੰ ਗੈਰ-ਜ਼ਮਾਨਤੀ ਵਾਰੰਟ ਤਹਿਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਇਹ ਮਾਮਲਾ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਨਾਲ ਜੁੜਿਆ ਹੈ ਜਿਸ ਨੇ ਸੋਨੂ ਸੂਦ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਸੀ। ਕਥਿਤ ਤੌਰ ’ਤੇ ਇਸ ਕੰਪਨੀ ਵਿਰੁੱਧ ਧੋਖਾਧੜੀ ਦੇ ਦੋਸ਼ ਲਗੇ ਹਨ। ਅਦਾਲਤ ਨੇ ਸੋਨੂ ਸੂਦ ਨੂੰ ਗਵਾਹੀ ਲਈ ਕਈ ਵਾਰ ਸੰਮਨ ਭੇਜੇ, ਪਰ ਉਹ ਹਾਜ਼ਰ ਨਹੀਂ ਹੋਏ। ਇਸ ਕਾਰਨ, 29 ਜਨਵਰੀ ਨੂੰ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ।
ਓਸ਼ੀਵਾਰਾ ਪੁਲਿਸ ਸਟੇਸ਼ਨ, ਅੰਧੇਰੀ ਵੈਸਟ, ਮੁੰਬਈ ਦੇ ਐਸ.ਐਚ.ਓ. ਨੂੰ ਹੁਕਮ ਦਿੱਤਾ ਗਿਆ ਸੀ ਕਿ ਸੋਨੂ ਸੂਦ ਨੂੰ ਗ੍ਰਿਫ਼ਤਾਰ ਕਰਕੇ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇ।
![](https://www.bolepunjab.com/wp-content/uploads/2025/02/signal-2025-02-10-095035_002.png)