ਜਲੰਧਰ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪਤੰਗਬਾਜੀ ਦੌਰਾਨ ਵਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਪੰਜਾਬ ਦਾ ਬਿਜਲੀ ਵਿਭਾਗ ਹੁਣ ਸਖ਼ਤ ਹੋ ਗਿਆ ਹੈ, ਕਿਉਂਕਿ ਅਕਸਰ ਪਤੰਗਬਾਜੀ ਦੌਰਾਨ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਕਰਕੇ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਵਿਭਾਗ ਵੱਲੋਂ ਜਾਰੀ ਕੀਤੇ ਇਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਮੂਹ ਉਪਭੋਗਤਾਵਾਂ ਅਤੇ ਆਮ ਲੋਕਾਂ ਨੂੰ ਨਿਮਰ ਅਰਜ਼ ਹੈ ਕਿ ਪਤੰਗਬਾਜੀ ਦੌਰਾਨ ਚੀਨੀ ਅਤੇ ਸਿੰਥੇਟਿਕ ਡੋਰ ਬਿਜਲੀ ਦੀਆਂ ਤਾਰਾਂ ਵਿੱਚ ਫੱਸਣ ਕਾਰਨ ਸ਼ਾਰਟ ਸਰਕਿਟ ਹੋ ਜਾਂਦੇ ਹਨ, ਜਿਸ ਨਾਲ ਤਾਰ ਟੁੱਟ ਜਾਂਦੇ ਹਨ ਅਤੇ ਬਿਜਲੀ ਸਪਲਾਈ ਰੁਕ ਜਾਂਦੀ ਹੈ। ਇਸ ਲਈ ਆਪਣੇ ਬੱਚਿਆਂ ਨੂੰ ਪਤੰਗਬਾਜੀ ਤੋਂ ਰੋਕੋ ਤਾਂ ਜੋ ਬਿਜਲੀ ਸਪਲਾਈ ਨਿਰਵਿਘਨ ਜਾਰੀ ਰਹੇ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
![](https://www.bolepunjab.com/wp-content/uploads/2025/02/signal-2025-02-11-062006_002.jpeg)