ਮਾਛੀਵਾੜਾ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਲੰਘੀ ਰਾਤ ਸਮਰਾਲਾ ਰੋਡ ’ਤੇ ਸ਼ਿਵਾ ਪੈਲੇਸ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਾਸੀ ਗੁਰੋ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ’ਚ ਰਾਮ ਭਰੋਸੇ ਸਾਹਨੀ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਿਕ ਗੋਬਿੰਦਾ ਕੁਮਾਰ ਤੇ ਮਿਥਨ ਕੁਮਾਰ ਗੜ੍ਹੀ ਪੁਲ ਨੇੜੇ ਸਥਿਤ ਕੋਲਡ ਸਟੋਰ ’ਚ ਕੰਮ ਕਰਕੇ ਰਾਤ ਕਰੀਬ 9.30 ਵਜੇ ਆਪਣੇ ਘਰ ਪਰਤ ਰਹੇ ਸਨ ਕਿ ਸ਼ਿਵਾ ਪੈਲੇਸ ਨੇੜੇ ਮਾਛੀਵਾੜਾ ਵੱਲੋਂ ਆ ਰਹੀ ਇੱਕ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਇਹ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗੇ ਜਦਕਿ ਨੇੜੇ ਇੱਕ ਪੈਦਲ ਤੁਰਿਆ ਆ ਰਿਹਾ ਵਿਅਕਤੀ ਭਰੋਸੇ ਸਾਹਨੀ ਵੀ ਇਸ ਹਾਦਸੇ ਦੀ ਲਪੇਟ ’ਚ ਆ ਗਿਆ ਤੇ ਜ਼ਖ਼ਮੀ ਹੋ ਗਿਆ।