ਡੀ ਟੀ ਐੱਫ ਵੱਲੋਂ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੱਦਾ

ਚੰਡੀਗੜ੍ਹ

ਚੰਡੀਗੜ੍ਹ 11 ਫਰਵਰੀ ,ਬੋਲੇ ਪੰਜਾਬ ਬਿਊਰੋ :

ਤੁਸੀਂ ਸਾਰੇ ਹੀ ਜਾਣਦੇ ਹੋ ਕਿ ਸਰਕਾਰੀ ਸਕੂਲਾਂ ਵਿੱਚ ਈ ਟੀ ਟੀ ਕਾਡਰ ਤੋਂ ਲੈ ਕੇ, ਮਾਸਟਰ ਕਾਡਰ, ਲੈਕਚਰਾਰ ਕਾਡਰ, ਮੁੱਖ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਅਨੇਕਾਂ ਸਕੂਲਾਂ ਵਿੱਚ ਦਰਜ਼ਾ ਚਾਰ ਮੁਲਾਜ਼ਮ ਨਹੀਂ ਹਨ, ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੇ ਦਾਅਵਿਆਂ ਦੇ ਬਾਵਜੂਦ ਪਿਛਲੇ ਸਾਲਾਂ ਵਿੱਚ ਅਧਿਆਪਕਾਂ ਤੇ ਗੈਰ ਵਿੱਦਿਅਕ ਕੰਮਾਂ ਦਾ ਭਾਰ ਵਧਿਆ ਹੈ, ਇਸ ਸੈਸ਼ਨ ਵਿੱਚ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਇਲੈਕਸ਼ਨ ਡਿਊਟੀਆਂ ਨੇ ਕਿਵੇਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਹੈ। ਕਿਵੇਂ ਕੰਪਿਊਟਰ ਅਧਿਆਪਕ ਅਤੇ ਹੋਰ ਅਧਿਆਪਕ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਛੇ ਮਹੀਨੇ ਤੋਂ ਵੱਧ ਸਮਾਂ ਡਾਟਾ ਐਂਟਰੀ ਅਪਰੇਟਰ ਬਣੇ ਰਹੇ। ਆਓ ਅਸੀਂ ਕੱਲ੍ਹ ਦੀਆਂ ਮੈਗਾ ਐੱਸ ਐੱਮ ਸੀ ਕਮੇਟੀ ਮੀਟਿੰਗਾਂ ਵਿੱਚ ਪੰਜਾਬ ਦੇ ਸਕੂਲਾਂ ਦੇ ਵਿਕਾਸ ਦੇ ਨਾਲ ਨਾਲ ਰਾਜ ਭਰ ਦੇ ਸਕੂਲਾਂ ਵਿੱਚ ਪਈਆਂ ਖਾਲੀ ਅਸਾਮੀਆਂ ਅਤੇ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ‘ਤੇ ਵੀ ਚਰਚਾ ਕਰੀਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।