ਲੁਧਿਆਣਾ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕ੍ਰਾਈਮ ਬਰਾਂਚ 2 ਦੀ ਟੀਮ ਨੇ 2 ਕਿਲੋ 100 ਗ੍ਰਾਮ ਅਫੀਮ ਸਮੇਤ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਇਲਾਕੇ ਦੇ ਰਹਿਣ ਵਾਲੇ ਗੌਰਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਰੱਖ ਬਾਗ ਮੌਜੂਦ ਸੀ । ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਗੌਰਵ ਕੁਮਾਰ ਅਫੀਮ ਦੀ ਤਸਕਰੀ ਕਰਦਾ ਹੈ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜਮ ਇਸ ਵੇਲੇ ਗਰੀਨ ਪਾਰਕ ਰੋਡ ਪੈਟਰੋਲ ਪੰਪ ਦੇ ਲਾਗੇ ਪੈਂਦੇ ਇੱਕ ਖਾਲੀ ਪਲਾਟ ਵਿੱਚ ਖੜ ਕੇ ਅਫੀਮ ਵੇਚਣ ਲਈ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜਮ ਨੂੰ 2 ਕਿਲੋ 100 ਗ੍ਰਾਮ ਅਫੀਮ ਸਮੇਤ ਹਿਰਾਸਤ ਵਿੱਚ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਪੁੱਛਗਿਛ ਦੇ ਦੌਰਾਨ ਉਸ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।
![](https://www.bolepunjab.com/wp-content/uploads/2025/02/signal-2025-02-11-125522_002.png)