ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 11 ਫਰਵਰੀ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਸ. ਭੂੰਦੜ ਦੇ ਸ. ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।