ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ‘ਰਿਜਰਵੇਸ਼ਨ ਚੋਰ ਫੜੋ ਮੋਰਚਾ’ ਤੇ 16 ਫਰਵਰੀ ਨੂੰ ਧੂਮ ਧਾਮ ਨਾਲ ਮਨਾਇਆ ਜਾਵੇਗਾ।

ਪੰਜਾਬ

ਮੋਹਾਲੀ, 12 ਫਰਵਰੀ ,ਬੋਲੇ ਪੰਜਾਬ ਬਿਊਰੋ :

ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਾਰੀ ਦੁਨੀਆ ਬੜੇ ਉਤਸ਼ਾਹ ਨਾਲ ਮਨਾ ਰਹੀ ਹੈ। ਹਰ ਪਿੰਡ ਹਰ ਸ਼ਹਿਰ ਹਰ ਕਸਬੇ ਵਿੱਚ ਵੱਡੇ ਵੱਡੇ ਸਮਾਗਮ ਹੋ ਰਹੇ ਨੇ ਗੁਰੂ ਕੇ ਲੰਗਰ ਚੱਲ ਰਹੇ ਹਨ। ਗੁਰੂ ਮਹਾਰਾਜ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮੋਹਾਲੀ ਫੇਸ 7 ਸੱਤ ਲਾਈਟਾਂ ਤੇ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ 16 ਫਰਵਰੀ 2025 ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਸਮੂਹ ਸਾਧ ਸੰਗਤ, ਐਸਸੀ ਬੀਸੀ ਸਮਾਜ ਅਤੇ ਸਮੂਹ ਜਥੇਬੰਦੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਪ੍ਰੋਗਰਾਮ ਵਿੱਚ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨੀ।
ਇਹ ਜਾਣਕਾਰੀ ਅੱਜ ਪ੍ਰੈਸ ਦੇ ਸਾਹਮਣੇ ਸਮੂਹ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਦੇ ਸੀਨੀਅਰ ਆਗੂਆਂ ਨੇ ਦਿੱਤੀ। ਜਿਸ ਵਿੱਚ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਹਰਚੰਦ ਸਿੰਘ ਜਖਵਾਲੀ, ਡਾ. ਜਗਜੀਵਨ ਸਿੰਘ ਸਰਪੰਚ, ਬਲਵਿੰਦਰ ਸਿੰਘ ਨੰਬਰਦਾਰ, ਰਿਸ਼ੀ ਰਾਜ ਮਹਾਰ, ਪ੍ਰਧਾਨ ਦੌਲਤ ਰਾਮ, ਅਜੀਤ ਸਿੰਘ ਪ੍ਰਧਾਨ, ਪਰਮਿੰਦਰ ਸਿੰਘ ਸੈਕਟਰੀ, ਮਨਜੀਤ ਸਿੰਘ ਆਦਿ ਹਾਜ਼ਰ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।